Home / Daily Kirtan / EVENING HUKAMNAMA DARBAR SAHIB – 06.12.2015

EVENING HUKAMNAMA DARBAR SAHIB – 06.12.2015

ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
06.12.2015, ਐਤਵਾਰ, ੨੧ ਮੱਘਰ (ਸੰਮਤ ੫੪੭ ਨਾਨਕਸ਼ਾਹੀ)

ਸਲੋਕੁ ਮਃ ੩ ॥
ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥
(ਅੰਗ: ੬੪੬)

About darbarsahibkeertan

Check Also

Hukamnama Sri Harmandir Sahib, Sri Amritsar Sahib | Nov 16th, 2018

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 16.11.2018, ਸ਼ੁੱਕਰਵਾਰ, ੧ …

Leave a Reply

Your email address will not be published. Required fields are marked *