Home / Daily Kirtan / EVENING HUKAMNAMA DARBAR SAHIB – 27.12.2015

EVENING HUKAMNAMA DARBAR SAHIB – 27.12.2015

ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
27.12.2015, ਐਤਵਾਰ, ੧੨ ਪੋਹ (ਸੰਮਤ ੫੪੭ ਨਾਨਕਸ਼ਾਹੀ)

ਜੈਤਸਰੀ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥
(ਅੰਗ: ੬੯੮)

About darbarsahibkeertan

Check Also

Hukamnama Sri Harmandir Sahib, Sri Amritsar Sahib | Dec 8th, 2018

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 08.12.2018, ਸ਼ਨਿਚਰਵਾਰ, ੨੩ …

Leave a Reply

Your email address will not be published. Required fields are marked *