Home / Daily Kirtan / HUKAMANAM SRI DARBAR SAHIB JI, APR 10, 2014

HUKAMANAM SRI DARBAR SAHIB JI, APR 10, 2014

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 10.4.2014, ਵੀਰਵਾਰ , ੨੮ ਚੇਤ (ਸੰਮਤ ੫੪੬ ਨਾਨਕਸ਼ਾਹੀ)

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥
ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥
ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥
ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥
ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥
ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥
ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥
ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥
ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥
(ਅੰਗ ੬੪੧)
Facebook Page: https://www.facebook.com/listengurbani.org
Android App:
https://play.google.com/store/apps/details?id=com.listengurbani.radio
iPhone App:
https://itunes.apple.com/us/app/listen-gurbani/id803785699?ls=1&mt=8
Sound Cloud: https://soundcloud.com/listen-gurbani

About darbarsahibkeertan

Check Also

HUKAMNAMA SRI DARBAR SAHIB – NOV 12, 2016

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 12.11.2016, ਸ਼ਨੀਵਾਰ, ੨੮ …

Leave a Reply

Your email address will not be published. Required fields are marked *