ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 24.4.2014, ਵੀਰਵਾਰ , ੧੧ ਵੈਸਾਖ (ਸੰਮਤ ੫੪੬ ਨਾਨਕਸ਼ਾਹੀ)
ਤਿਲੰਗ ਘਰੁ ੨ ਮਹਲਾ ੫ ॥
ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥
ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥
ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥
ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥
ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥
(ਅੰਗ ੭੨੩)
Facebook Page: https://www.facebook.com/listengurbani.org
Android App:
https://play.google.com/store/apps/details?id=com.listengurbani.radio
iPhone App:
https://itunes.apple.com/us/app/listen-gurbani/id803785699?ls=1&mt=8
Sound Cloud: https://soundcloud.com/listen-gurbani