Home / Daily Kirtan / HUKAMANAM SRI DARBAR SAHIB JI, AUG 6, 2014

HUKAMANAM SRI DARBAR SAHIB JI, AUG 6, 2014

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 6.8.2014, ਬੁੱਧਵਾਰ , ੨੧ ਸਾਵਣ (ਸੰਮਤ ੫੪੬ ਨਾਨਕਸ਼ਾਹੀ)

ਸਲੋਕੁ ਮਃ ੩ ॥
ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥
ਮਃ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥
ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥ਵਿਚਿ ਹਉਮੈ ਲੇਖਾ ਮੰਗੀਐ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥
(ਅੰਗ ੬੪੩)

About darbarsahibkeertan

Check Also

HUKAMNAMA SRI DARBAR SAHIB – NOV 12, 2016

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 12.11.2016, ਸ਼ਨੀਵਾਰ, ੨੮ …

Leave a Reply

Your email address will not be published. Required fields are marked *