Home / Daily Kirtan / HUKAMANAM SRI DARBAR SAHIB JI, DEC 01, 2013

HUKAMANAM SRI DARBAR SAHIB JI, DEC 01, 2013

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 1.12.2013, ਐਤਵਾਰ ,੧੬ ਮੱਘਰ (ਸੰਮਤ ੫੪੫ ਨਾਨਕਸ਼ਾਹੀ)

ਸਲੋਕੁ ਮਃ ੩ ||
ਵਾਹੁ ਵਾਹੁ ਬਾਣੀ ਨਿਰੰਕਾਰ ਹੈ ਤਿਸੁ ਜੇਵਡੁ ਅਵਰੁ ਨ ਕੋਇ ॥ ਵਾਹੁ ਵਾਹੁ ਅਗਮ ਅਥਾਹੁ ਹੈ ਵਾਹੁ ਵਾਹੁ ਸਚਾ ਸੋਇ ॥ ਵਾਹੁ ਵਾਹੁ ਵੇਪਰਵਾਹੁ ਹੈ ਵਾਹੁ ਵਾਹੁ ਕਰੇ ਸੁ ਹੋਇ ॥ ਵਾਹੁ ਵਾਹੁ ਅੰਮ੍ਰਿਤ ਨਾਮੁ ਹੈ ਗੁਰਮੁਖਿ ਪਾਵੈ ਕੋਇ ॥ ਵਾਹੁ ਵਾਹੁ ਕਰਮੀ ਪਾਈਐ ਆਪਿ ਦਇਆ ਕਰਿ ਦੇਇ ॥ ਨਾਨਕ ਵਾਹੁ ਵਾਹੁ ਗੁਰਮੁਖਿ ਪਾਈਐ ਅਨਦਿਨੁ ਨਾਮੁ ਲਏਇ ॥੧॥
ਮਃ ੩ || ਬਿਨੁ ਸਤਿਗੁਰ ਸੇਵੇ ਸਾਤਿ ਨ ਆਵਈ ਦੂਜੀ ਨਾਹੀ ਜਾਇ ॥ ਜੇ ਬਹੁਤੇਰਾ ਲੋਚੀਐ ਵਿਣੁ ਕਰਮੈ ਨ ਪਾਇਆ ਜਾਇ ॥ ਜਿਨ੍ਹ੍ਹਾ ਅੰਤਰਿ ਲੋਭ ਵਿਕਾਰੁ ਹੈ ਦੂਜੈ ਭਾਇ ਖੁਆਇ ॥ ਜੰਮਣੁ ਮਰਣੁ ਨ ਚੁਕਈ ਹਉਮੈ ਵਿਚਿ ਦੁਖੁ ਪਾਇ ॥ ਜਿਨ੍ਹ੍ਹਾ ਸਤਿਗੁਰ ਸਿਉ ਚਿਤੁ ਲਾਇਆ ਸੁ ਖਾਲੀ ਕੋਈ ਨਾਹਿ ॥ ਤਿਨ ਜਮ ਕੀ ਤਲਬ ਨ ਹੋਵਈ ਨਾ ਓਇ ਦੁਖ ਸਹਾਹਿ ॥ ਨਾਨਕ ਗੁਰਮੁਖਿ ਉਬਰੇ ਸਚੈ ਸਬਦਿ ਸਮਾਹਿ ॥੨॥
ਪਉੜੀ ॥ ਢਾਢੀ ਤਿਸ ਨੋ ਆਖੀਐ ਜਿ ਖਸਮੈ ਧਰੇ ਪਿਆਰੁ ॥ ਦਰਿ ਖੜਾ ਸੇਵਾ ਕਰੇ ਗੁਰ ਸਬਦੀ ਵੀਚਾਰੁ ॥ ਢਾਢੀ ਦਰੁ ਘਰੁ ਪਾਇਸੀ ਸਚੁ ਰਖੈ ਉਰ ਧਾਰਿ ॥ ਢਾਢੀ ਕਾ ਮਹਲੁ ਅਗਲਾ ਹਰਿ ਕੈ ਨਾਇ ਪਿਆਰਿ ॥ ਢਾਢੀ ਕੀ ਸੇਵਾ ਚਾਕਰੀ ਹਰਿ ਜਪਿ ਹਰਿ ਨਿਸਤਾਰਿ ॥੧੮॥
(ਅੰਗ ੫੧੫)
Facebook Page: https://www.facebook.com/listengurbani.org
Android App: play.google.com/store/apps/details?id=com.listengurbani.radio
iPhone App: Coming Soon
Sound Cloud: https://soundcloud.com/listen-gurbani

About darbarsahibkeertan

Check Also

Hukamnama Sri Harmandir Sahib, Sri Amritsar Sahib | Dec 13th, 2018

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 13.12.2018, ਵੀਰਵਾਰ, ੨੮ …

Leave a Reply

Your email address will not be published. Required fields are marked *