Home / Daily Kirtan / HUKAMANAM SRI DARBAR SAHIB JI, DEC 20, 2013

HUKAMANAM SRI DARBAR SAHIB JI, DEC 20, 2013

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 20.12.2013, ਸ਼ੁਕਰਵਾਰ , ੬ ਪੌਹ (ਸੰਮਤ ੫੪੫ ਨਾਨਕਸ਼ਾਹੀ)

ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ
ੴ ਸਤਿਗੁਰ ਪ੍ਰਸਾਦਿ ||
ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧|| ਰਹਾਉ ॥
ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥
ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨ੍ਹ੍ਹ ਅਪੁਨਾ ਪ੍ਰਭੁ ਜਾਤਾ ॥ ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥ ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥ ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥
ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥ ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥ ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥ ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥
ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥ ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥ ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥ ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥੪॥੧॥੪॥
(ਅੰਗ ੮੦੨)
Facebook Page: https://www.facebook.com/listengurbani.org
Android App:
www.play.google.com/store/apps/details?id=com.listengurbani.radio
iPhone App: Coming Soon
Sound Cloud: https://soundcloud.com/listen-gurbani

About darbarsahibkeertan

Check Also

HUKAMNAMA SRI DARBAR SAHIB – NOV 12, 2016

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 12.11.2016, ਸ਼ਨੀਵਾਰ, ੨੮ …

Leave a Reply

Your email address will not be published. Required fields are marked *