Home / Daily Kirtan / HUKAMANAM SRI DARBAR SAHIB JI, JAN 16, 2014

HUKAMANAM SRI DARBAR SAHIB JI, JAN 16, 2014

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 16.1.2014, ਵੀਰਵਾਰ , ੩ ਮਾਘ (ਸੰਮਤ ੫੪੫ ਨਾਨਕਸ਼ਾਹੀ)

ਸਲੋਕ ਮਃ ੩ ||
ਨਾਨਕ ਗਿਆਨੀ ਜਗੁ ਜੀਤਾ ਜਗਿ ਜੀਤਾ ਸਭੁ ਕੋਇ ॥ ਨਾਮੇ ਕਾਰਜ ਸਿਧਿ ਹੈ ਸਹਜੇ ਹੋਇ ਸੁ ਹੋਇ ॥ ਗੁਰਮਤਿ ਮਤਿ ਅਚਲੁ ਹੈ ਚਲਾਇ ਨ ਸਕੈ ਕੋਇ ॥ ਭਗਤਾ ਕਾ ਹਰਿ ਅੰਗੀਕਾਰੁ ਕਰੇ ਕਾਰਜੁ ਸੁਹਾਵਾ ਹੋਇ ॥ ਮਨਮੁਖ ਮੂਲਹੁ ਭੁਲਾਇਅਨੁ ਵਿਚਿ ਲਬੁ ਲੋਭੁ ਅਹੰਕਾਰੁ ॥ ਝਗੜਾ ਕਰਦਿਆ ਅਨਦਿਨੁ ਗੁਦਰੈ ਸਬਦਿ ਨ ਕਰੈ ਵੀਚਾਰੁ ॥ ਸੁਧਿ ਮਤਿ ਕਰਤੈ ਹਿਰਿ ਲਈ ਬੋਲਨਿ ਸਭੁ ਵਿਕਾਰੁ ॥ ਦਿਤੈ ਕਿਤੈ ਨ ਸੰਤੋਖੀਅਨਿ ਅੰਤਰਿ ਤ੍ਰਿਸਨਾ ਬਹੁਤੁ ਅਗ੍ਯ੍ਯਾਨੁ ਅੰਧਾਰੁ ॥ ਨਾਨਕ ਮਨਮੁਖਾ ਨਾਲਹੁ ਤੁਟੀਆ ਭਲੀ ਜਿਨਾ ਮਾਇਆ ਮੋਹਿ ਪਿਆਰੁ ॥੧॥
ਮਃ ੩ || ਤਿਨ੍ਹ੍ਹ ਭਉ ਸੰਸਾ ਕਿਆ ਕਰੇ ਜਿਨ ਸਤਿਗੁਰੁ ਸਿਰਿ ਕਰਤਾਰੁ ॥ ਧੁਰਿ ਤਿਨ ਕੀ ਪੈਜ ਰਖਦਾ ਆਪੇ ਰਖਣਹਾਰੁ ॥ ਮਿਲਿ ਪ੍ਰੀਤਮ ਸੁਖੁ ਪਾਇਆ ਸਚੈ ਸਬਦਿ ਵੀਚਾਰਿ ॥ ਨਾਨਕ ਸੁਖਦਾਤਾ ਸੇਵਿਆ ਆਪੇ ਪਰਖਣਹਾਰੁ ॥੨॥
ਪਉੜੀ ॥ ਜੀਅ ਜੰਤ ਸਭਿ ਤੇਰਿਆ ਤੂ ਸਭਨਾ ਰਾਸਿ ॥ ਜਿਸ ਨੋ ਤੂ ਦੇਹਿ ਤਿਸੁ ਸਭੁ ਕਿਛੁ ਮਿਲੈ ਕੋਈ ਹੋਰੁ ਸਰੀਕੁ ਨਾਹੀ ਤੁਧੁ ਪਾਸਿ ॥ ਤੂ ਇਕੋ ਦਾਤਾ ਸਭਸ ਦਾ ਹਰਿ ਪਹਿ ਅਰਦਾਸਿ ॥ ਜਿਸ ਦੀ ਤੁਧੁ ਭਾਵੈ ਤਿਸ ਦੀ ਤੂ ਮੰਨਿ ਲੈਹਿ ਸੋ ਜਨੁ ਸਾਬਾਸਿ ॥ ਸਭੁ ਤੇਰਾ ਚੋਜੁ ਵਰਤਦਾ ਦੁਖੁ ਸੁਖੁ ਤੁਧੁ ਪਾਸਿ ॥੨॥
(ਅੰਗ ੫੪੮)
Facebook Page: https://www.facebook.com/listengurbani.org
Android App:
www.play.google.com/store/apps/details?id=com.listengurbani.radio
iPhone App: Coming Soon
Sound Cloud: https://soundcloud.com/listen-gurbani

About darbarsahibkeertan

Check Also

HUKAMNAMA SRI DARBAR SAHIB – NOV 12, 2016

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 12.11.2016, ਸ਼ਨੀਵਾਰ, ੨੮ …

Leave a Reply

Your email address will not be published. Required fields are marked *