Home / Daily Kirtan / HUKAMNAMA SRI DARBAR SAHIB JI, AUG 14, 2015

HUKAMNAMA SRI DARBAR SAHIB JI, AUG 14, 2015

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 14.08.2015, ਸ਼ੁੱਕਰਵਾਰ, ੩੦ ਸਾਵਣ (ਸੰਮਤ ੫੪੭ ਨਾਨਕਸ਼ਾਹੀ)

ਧਨਾਸਰੀ ਮਹਲਾ ੩ ॥
ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥
(ਅੰਗ: ੬੬੪)

About darbarsahibkeertan

Check Also

Hukamnama Sri Harmandir Sahib, Sri Amritsar Sahib | Dec 11th, 2018

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 11.12.2018, ਮੰਗਲਵਾਰ, ੨੬ …

Leave a Reply

Your email address will not be published. Required fields are marked *