Home / Daily Kirtan / HUKAMNAMA SRI DARBAR SAHIB JI, DEC 31, 2015

HUKAMNAMA SRI DARBAR SAHIB JI, DEC 31, 2015

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 31.12.2015, ਵੀਰਵਾਰ, ੧੬ ਪੋਹ (ਸੰਮਤ ੫੪੭ ਨਾਨਕਸ਼ਾਹੀ)

ਸੂਹੀ ਮਹਲਾ ੧ ॥
ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥ ਸਾਹਿਬੁ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥ ਮੈਲੁ ਲਾਗੀ ਮਨਿ ਮੈਲਿਐ ਕਿਨੈ ਅੰਮ੍ਰਿਤੁ ਪੀਆ ॥ ਮਥਿ ਅੰਮ੍ਰਿਤੁ ਪੀਆ ਇਹੁ ਮਨੁ ਦੀਆ ਗੁਰ ਪਹਿ ਮੋਲੁ ਕਰਾਇਆ ॥ ਆਪਨੜਾ ਪ੍ਰਭੁ ਸਹਜਿ ਪਛਾਤਾ ਜਾ ਮਨੁ ਸਾਚੈ ਲਾਇਆ ॥ ਤਿਸੁ ਨਾਲਿ ਗੁਣ ਗਾਵਾ ਜੇ ਤਿਸੁ ਭਾਵਾ ਕਿਉ ਮਿਲੈ ਹੋਇ ਪਰਾਇਆ ॥ ਸਾਹਿਬੁ ਸੋ ਸਾਲਾਹੀਐ ਜਿਨਿ ਜਗਤੁ ਉਪਾਇਆ ॥੨॥ ਆਇ ਗਇਆ ਕੀ ਨ ਆਇਓ ਕਿਉ ਆਵੈ ਜਾਤਾ ॥ ਪ੍ਰੀਤਮ ਸਿਉ ਮਨੁ ਮਾਨਿਆ ਹਰਿ ਸੇਤੀ ਰਾਤਾ ॥ ਸਾਹਿਬ ਰੰਗਿ ਰਾਤਾ ਸਚ ਕੀ ਬਾਤਾ ਜਿਨਿ ਬਿੰਬ ਕਾ ਕੋਟੁ ਉਸਾਰਿਆ ॥ ਪੰਚ ਭੂ ਨਾਇਕੋ ਆਪਿ ਸਿਰੰਦਾ ਜਿਨਿ ਸਚ ਕਾ ਪਿੰਡੁ ਸਵਾਰਿਆ ॥ ਹਮ ਅਵਗਣਿਆਰੇ ਤੂ ਸੁਣਿ ਪਿਆਰੇ ਤੁਧੁ ਭਾਵੈ ਸਚੁ ਸੋਈ ॥ ਆਵਣ ਜਾਣਾ ਨਾ ਥੀਐ ਸਾਚੀ ਮਤਿ ਹੋਈ ॥੩॥ ਅੰਜਨੁ ਤੈਸਾ ਅੰਜੀਐ ਜੈਸਾ ਪਿਰ ਭਾਵੈ ॥ ਸਮਝੈ ਸੂਝੈ ਜਾਣੀਐ ਜੇ ਆਪਿ ਜਾਣਾਵੈ ॥ ਆਪਿ ਜਾਣਾਵੈ ਮਾਰਗਿ ਪਾਵੈ ਆਪੇ ਮਨੂਆ ਲੇਵਏ ॥ ਕਰਮ ਸੁਕਰਮ ਕਰਾਏ ਆਪੇ ਕੀਮਤਿ ਕਉਣ ਅਭੇਵਏ ॥ ਤੰਤੁ ਮੰਤੁ ਪਾਖੰਡੁ ਨ ਜਾਣਾ ਰਾਮੁ ਰਿਦੈ ਮਨੁ ਮਾਨਿਆ ॥ ਅੰਜਨੁ ਨਾਮੁ ਤਿਸੈ ਤੇ ਸੂਝੈ ਗੁਰ ਸਬਦੀ ਸਚੁ ਜਾਨਿਆ ॥੪॥ ਸਾਜਨ ਹੋਵਨਿ ਆਪਣੇ ਕਿਉ ਪਰ ਘਰ ਜਾਹੀ ॥ ਸਾਜਨ ਰਾਤੇ ਸਚ ਕੇ ਸੰਗੇ ਮਨ ਮਾਹੀ ॥ ਮਨ ਮਾਹਿ ਸਾਜਨ ਕਰਹਿ ਰਲੀਆ ਕਰਮ ਧਰਮ ਸਬਾਇਆ॥ ਅਠਸਠਿ ਤੀਰਥ ਪੁੰਨ ਪੂਜਾ ਨਾਮੁ ਸਾਚਾ ਭਾਇਆ ॥ ਆਪਿ ਸਾਜੇ ਥਾਪਿ ਵੇਖੈ ਤਿਸੈ ਭਾਣਾ ਭਾਇਆ ॥ ਸਾਜਨ ਰਾਂਗਿ ਰੰਗੀਲੜੇ ਰੰਗੁ ਲਾਲੁ ਬਣਾਇਆ ॥੫॥
(ਅੰਗ: ੭੬੬)

About darbarsahibkeertan

Check Also

Hukamnama Sri Harmandir Sahib, Sri Amritsar Sahib | Dec 8th, 2018

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 08.12.2018, ਸ਼ਨਿਚਰਵਾਰ, ੨੩ …

Leave a Reply

Your email address will not be published. Required fields are marked *