Home / Daily Kirtan / HUKAMNAMA SRI DARBAR SAHIB JI, JUL 04, 2015

HUKAMNAMA SRI DARBAR SAHIB JI, JUL 04, 2015

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 04.07.2015, ਸ਼ਨੀਵਾਰ, ੨੦ ਹਾੜ (ਸੰਮਤ ੫੪੭ ਨਾਨਕਸ਼ਾਹੀ)

ਧਨਾਸਰੀ ਛੰਤ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥
(ਅੰਗ: ੬੯੦)

About darbarsahibkeertan

Check Also

HUKAMNAMA SRI DARBAR SAHIB – NOV 12, 2016

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 12.11.2016, ਸ਼ਨੀਵਾਰ, ੨੮ …

Leave a Reply

Your email address will not be published. Required fields are marked *