Home / Daily Kirtan / HUKAMNAMA SRI DARBAR SAHIB JI, JUL 21, 2015

HUKAMNAMA SRI DARBAR SAHIB JI, JUL 21, 2015

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 21.07.2015, ਮੰਗਲਵਾਰ, ੬ ਸਾਵਣ (ਸੰਮਤ ੫੪੭ ਨਾਨਕਸ਼ਾਹੀ)

ਸਲੋਕ ਮ: ੩ ॥
ਮਾਣਸੁ ਭਰਿਆ ਆਣਿਆ ਮਾਣਸੁ ਭਰਿਆ ਆਇ ॥ ਜਿਤੁ ਪੀਤੈ ਮਤਿ ਦੂਰਿ ਹੋਇ ਬਰਲੁ ਪਵੈ ਵਿਚਿ ਆਇ ॥ ਆਪਣਾ ਪਰਾਇਆ ਨ ਪਛਾਣਈ ਖਸਮਹੁ ਧਕੇ ਖਾਇ ॥ ਜਿਤੁ ਪੀਤੈ ਖਸਮੁ ਵਿਸਰੈ ਦਰਗਹ ਮਿਲੈ ਸਜਾਇ ॥ ਝੂਠਾ ਮਦੁ ਮੂਲਿ ਨ ਪੀਚਈ ਜੇ ਕਾ ਪਾਰਿ ਵਸਾਇ ॥ ਨਾਨਕ ਨਦਰੀ ਸਚੁ ਮਦੁ ਪਾਈਐ ਸਤਿਗੁਰੁ ਮਿਲੈ ਜਿਸੁ ਆਇ ॥ ਸਦਾ ਸਾਹਿਬ ਕੈ ਰੰਗਿ ਰਹੈ ਮਹਲੀ ਪਾਵੈ ਥਾਉ ॥੧॥ ਮ: ੩ ॥ ਇਹੁ ਜਗਤੁ ਜੀਵਤੁ ਮਰੈ ਜਾ ਇਸ ਨੋ ਸੋਝੀ ਹੋਇ ॥ ਜਾ ਤਿਨ੍ਹ੍ਹਿ ਸਵਾਲਿਆ ਤਾਂ ਸਵਿ ਰਹਿਆ ਜਗਾਏ ਤਾਂ ਸੁਧਿ ਹੋਇ ॥ ਨਾਨਕ ਨਦਰਿ ਕਰੇ ਜੇ ਆਪਣੀ ਸਤਿਗੁਰੁ ਮੇਲੈ ਸੋਇ ॥ ਗੁਰ ਪ੍ਰਸਾਦਿ ਜੀਵਤੁ ਮਰੈ ਤਾ ਫਿਰਿ ਮਰਣੁ ਨ ਹੋਇ ॥੨॥ ਪਉੜੀ ॥ ਜਿਸ ਦਾ ਕੀਤਾ ਸਭੁ ਕਿਛੁ ਹੋਵੈ ਤਿਸ ਨੋ ਪਰਵਾਹ ਨਾਹੀ ਕਿਸੈ ਕੇਰੀ ॥ ਹਰਿ ਜੀਉ ਤੇਰਾ ਦਿਤਾ ਸਭੁ ਕੋ ਖਾਵੈ ਸਭ ਮੁਹਤਾਜੀ ਕਢੈ ਤੇਰੀ ॥ ਜਿ ਤੁਧ ਨੋ ਸਾਲਾਹੇ ਸੁ ਸਭੁ ਕਿਛੁ ਪਾਵੈ ਜਿਸ ਨੋ ਕਿਰਪਾ ਨਿਰੰਜਨ ਕੇਰੀ ॥ ਸੋਈ ਸਾਹੁ ਸਚਾ ਵਣਜਾਰਾ ਜਿਨਿ ਵਖਰੁ ਲਦਿਆ ਹਰਿ ਨਾਮੁ ਧਨੁ ਤੇਰੀ ॥ ਸਭਿ ਤਿਸੈ ਨੋ ਸਾਲਾਹਿਹੁ ਸੰਤਹੁ ਜਿਨਿ ਦੂਜੇ ਭਾਵ ਕੀ ਮਾਰਿ ਵਿਡਾਰੀ ਢੇਰੀ ॥੧੬॥
(ਅੰਗ: ੫੫੪)

About darbarsahibkeertan

Check Also

Hukamnama Sri Harmandir Sahib, Sri Amritsar Sahib | Dec 10th, 2018

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 10.12.2018, ਸੋਮਵਾਰ, ੨੫ …

Leave a Reply

Your email address will not be published. Required fields are marked *