Home / Daily Kirtan / HUKAMNAMA SRI DARBAR SAHIB JI, JUN 18, 2015

HUKAMNAMA SRI DARBAR SAHIB JI, JUN 18, 2015

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 18.06.2015, ਵੀਰਵਾਰ, ੪ ਹਾੜ, (ਸੰਮਤ ੫੪੭ ਨਾਨਕਸ਼ਾਹੀ)

ਜੈਤਸਰੀ ਮਹਲਾ ੫ ਘਰੁ ੨ ਛੰਤ
ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥
ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥ ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥੰਨਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥ ਸਲੋਕੁ ॥ ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥ ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥
(ਅੰਗ: ੭੦੪)

About darbarsahibkeertan

Check Also

HUKAMNAMA SRI DARBAR SAHIB – NOV 12, 2016

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 12.11.2016, ਸ਼ਨੀਵਾਰ, ੨੮ …

Leave a Reply

Your email address will not be published. Required fields are marked *