Home / Daily Kirtan / HUKAMNAMA SRI DARBAR SAHIB – JUL 03, 2016

HUKAMNAMA SRI DARBAR SAHIB – JUL 03, 2016

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 03.07.2016, ਐਤਵਾਰ, ੨੦ ਹਾੜ, (ਸੰਮਤ ੫੪੮ ਨਾਨਕਸ਼ਾਹੀ)

ਸਲੋਕੁ ਮ: ੩ ॥
ਸੂਹਵੀਏ ਸੂਹਾ ਵੇਸੁ ਛਡਿ ਤੂ ਤਾ ਪਿਰ ਲਗੀ ਪਿਆਰੁ ॥ ਸੂਹੈ ਵੇਸਿ ਪਿਰੁ ਕਿਨੈ ਨ ਪਾਇਓ ਮਨਮੁਖਿ ਦਝਿ ਮੁਈ ਗਾਵਾਰਿ ॥ ਸਤਿਗੁਰਿ ਮਿਲਿਐ ਸੂਹਾ ਵੇਸੁ ਗਇਆ ਹਉਮੈ ਵਿਚਹੁ ਮਾਰਿ ॥ ਮਨੁ ਤਨੁ ਰਤਾ ਲਾਲੁ ਹੋਆ ਰਸਨਾ ਰਤੀ ਗੁਣ ਸਾਰਿ ॥ ਸਦਾ ਸੋਹਾਗਣਿ ਸਬਦੁ ਮਨਿ ਭੈ ਭਾਇ ਕਰੇ ਸੀਗਾਰੁ ॥ ਨਾਨਕ ਕਰਮੀ ਮਹਲੁ ਪਾਇਆ ਪਿਰੁ ਰਾਖਿਆ ਉਰ ਧਾਰਿ ॥੧॥ ਮ: ੩ ॥ ਮੁੰਧੇ ਸੂਹਾ ਪਰਹਰਹੁ ਲਾਲੁ ਕਰਹੁ ਸੀਗਾਰੁ ॥ ਆਵਣ ਜਾਣਾ ਵੀਸਰੈ ਗੁਰ ਸਬਦੀ ਵੀਚਾਰੁ ॥ ਮੁੰਧ ਸੁਹਾਵੀ ਸੋਹਣੀ ਜਿਸੁ ਘਰਿ ਸਹਜਿ ਭਤਾਰੁ ॥ ਨਾਨਕ ਸਾ ਧਨ ਰਾਵੀਐ ਰਾਵੇ ਰਾਵਣਹਾਰੁ ॥੨॥ ਪਉੜੀ ॥ ਮੋਹੁ ਕੂੜੁ ਕੁਟੰਬੁ ਹੈ ਮਨਮੁਖੁ ਮੁਗਧੁ ਰਤਾ ॥ ਹਉਮੈ ਮੇਰਾ ਕਰਿ ਮੁਏ ਕਿਛੁ ਸਾਥਿ ਨ ਲਿਤਾ ॥ ਸਿਰ ਉਪਰਿ ਜਮਕਾਲੁ ਨ ਸੁਝਈ ਦੂਜੈ ਭਰਮਿਤਾ ॥ ਫਿਰਿ ਵੇਲਾ ਹਥਿ ਨ ਆਵਈ ਜਮਕਾਲਿ ਵਸਿ ਕਿਤਾ ॥ ਜੇਹਾ ਧੁਰਿ ਲਿਖਿ ਪਾਇਓਨੁ ਸੇ ਕਰਮ ਕਮਿਤਾ ॥੫॥
(ਅੰਗ: ੭੮੬)

About darbarsahibkeertan

Check Also

Hukamnama Sri Harmandir Sahib, Sri Amritsar Sahib | Dec 14th, 2018

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 14.12.2018, ਸ਼ੁੱਕਰਵਾਰ, ੨੯ …

Leave a Reply

Your email address will not be published. Required fields are marked *