Home / Daily Kirtan / HUKAMNAMA SRI DARBAR SAHIB – NOV 15, 2016

HUKAMNAMA SRI DARBAR SAHIB – NOV 15, 2016

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 15.11.2016, ਮੰਗਲਵਾਰ, ੧ ਮੱਘਰ (ਸੰਮਤ ੫੪੮ ਨਾਨਕਸ਼ਾਹੀ)

ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ
ੴਸਤਿਗੁਰ ਪ੍ਰਸਾਦਿ ॥
ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥ ਸਬਦੁ ਚੀਨ੍ਹ੍ਹਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥ ਗੁਰਮੁਖਿ ਗਾਵੈ ਗੁਰਮੁਖਿ ਬੂਝੈ ਗੁਰਮੁਖਿ ਸਬਦੁ ਬੀਚਾਰੇ ॥ ਜੀਉ ਪਿੰਡੁ ਸਭੁ ਗੁਰ ਤੇ ਉਪਜੈ ਗੁਰਮੁਖਿ ਕਾਰਜ ਸਵਾਰੇ ॥ ਮਨਮੁਖਿ ਅੰਧਾ ਅੰਧੁ ਕਮਾਵੈ ਬਿਖੁ ਖਟੇ ਸੰਸਾਰੇ ॥ ਮਾਇਆ ਮੋਹਿ ਸਦਾ ਦੁਖੁ ਪਾਏ ਬਿਨੁ ਗੁਰ ਅਤਿ ਪਿਆਰੇ ॥੨॥ ਸੋਈ ਸੇਵਕੁ ਜੇ ਸਤਿਗੁਰ ਸੇਵੇ ਚਾਲੈ ਸਤਿਗੁਰ ਭਾਏ ॥ ਸਾਚਾ ਸਬਦੁ ਸਿਫਤਿ ਹੈ ਸਾਚੀ ਸਾਚਾ ਮੰਨਿ ਵਸਾਏ ॥ ਸਚੀ ਬਾਣੀ ਗੁਰਮੁਖਿ ਆਖੈ ਹਉਮੈ ਵਿਚਹੁ ਜਾਏ ॥ ਆਪੇ ਦਾਤਾ ਕਰਮੁ ਹੈ ਸਾਚਾ ਸਾਚਾ ਸਬਦੁ ਸੁਣਾਏ ॥੩॥ ਗੁਰਮੁਖਿ ਘਾਲੇ ਗੁਰਮੁਖਿ ਖਟੇ ਗੁਰਮੁਖਿ ਨਾਮੁ ਜਪਾਏ ॥ ਸਦਾ ਅਲਿਪਤੁ ਸਾਚੈ ਰੰਗਿ ਰਾਤਾ ਗੁਰ ਕੈ ਸਹਜਿ ਸੁਭਾਏ ॥ ਮਨਮੁਖੁ ਸਦ ਹੀ ਕੂੜੋ ਬੋਲੈ ਬਿਖੁ ਬੀਜੈ ਬਿਖੁ ਖਾਏ ॥ ਜਮਕਾਲਿ ਬਾਧਾ ਤ੍ਰਿਸਨਾ ਦਾਧਾ ਬਿਨੁ ਗੁਰ ਕਵਣੁ ਛਡਾਏ ॥੪॥ ਸਚਾ ਤੀਰਥੁ ਜਿਤੁ ਸਤ ਸਰਿ ਨਾਵਣੁ ਗੁਰਮੁਖਿ ਆਪਿ ਬੁਝਾਏ ॥ ਅਠਸਠਿ ਤੀਰਥੁ ਗੁਰ ਸਬਦਿ ਦਿਖਾਏ ਤਿਤੁ ਨਾਤੈ ਮਲੁ ਜਾਏ ॥ ਸਚਾ ਸਬਦੁ ਸਚਾ ਹੈ ਨਿਰਮਲੁ ਨਾ ਮਲੁ ਲਗੈ ਨ ਲਾਏ ॥ ਸਚੀ ਸਿਫਤਿ ਸਚੀ ਸਾਲਾਹ ਪੂਰੇ ਗੁਰ ਤੇ ਪਾਏ ॥੫॥ ਤਨੁ ਮਨੁ ਸਭੁ ਕਿਛੁ ਹਰਿ ਤਿਸੁ ਕੇਰਾ ਦੁਰਮਤਿ ਕਹਣੁ ਨ ਜਾਏ ॥ ਹੁਕਮੁ ਹੋਵੈ ਤਾ ਨਿਰਮਲੁ ਹੋਵੈ ਹਉਮੈ ਵਿਚਹੁ ਜਾਏ ॥ ਗੁਰ ਕੀ ਸਾਖੀ ਸਹਜੇ ਚਾਖੀ ਤ੍ਰਿਸਨਾ ਅਗਨਿ ਬੁਝਾਏ ॥ ਗੁਰ ਕੈ ਸਬਦਿ ਰਾਤਾ ਸਹਜੇ ਮਾਤਾ ਸਹਜੇ ਰਹਿਆ ਸਮਾਏ ॥੬॥ ਹਰਿ ਕਾ ਨਾਮੁ ਸਤਿ ਕਰਿ ਜਾਣੈ ਗੁਰ ਕੈ ਭਾਇ ਪਿਆਰੇ ॥ ਸਚੀ ਵਡਿਆਈ ਗੁਰ ਤੇ ਪਾਈ ਸਚੈ ਨਾਇ ਪਿਆਰੇ ॥ ਏਕੋ ਸਚਾ ਸਭ ਮਹਿ ਵਰਤੈ ਵਿਰਲਾ ਕੋ ਵੀਚਾਰੇ ॥ ਆਪੇ ਮੇਲਿ ਲਏ ਤਾ ਬਖਸੇ ਸਚੀ ਭਗਤਿ ਸਵਾਰੇ ॥੭॥ ਸਭੋ ਸਚੁ ਸਚੁ ਸਚੁ ਵਰਤੈ ਗੁਰਮੁਖਿ ਕੋਈ ਜਾਣੈ ॥ ਜੰਮਣ ਮਰਣਾ ਹੁਕਮੋ ਵਰਤੈ ਗੁਰਮੁਖਿ ਆਪੁ ਪਛਾਣੈ ॥ ਨਾਮੁ ਧਿਆਏ ਤਾ ਸਤਿਗੁਰੁ ਭਾਏ ਜੋ ਇਛੈ ਸੋ ਫਲੁ ਪਾਏ ॥ ਨਾਨਕ ਤਿਸ ਦਾ ਸਭੁ ਕਿਛੁ ਹੋਵੈ ਜਿ ਵਿਚਹੁ ਆਪੁ ਗਵਾਏ ॥੮॥੧॥
(ਅੰਗ: ੭੫੩)

About darbarsahibkeertan

Check Also

EVENING HUKAMNAMA SRI DARBAR SAHIB – NOV 12, 2016

ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ 12.11.2016, ਸ਼ਨੀਵਾਰ, …

Leave a Reply

Your email address will not be published. Required fields are marked *