Home / Daily Kirtan / HUKAMNAMA SRI DARBAR SAHIB – SEP 06, 2016

HUKAMNAMA SRI DARBAR SAHIB – SEP 06, 2016

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 06.09.2016, ਮੰਗਲਵਾਰ, ੨੨ ਭਾਦੌ (ਸੰਮਤ ੫੪੮ ਨਾਨਕਸ਼ਾਹੀ)

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ
੧ਓ ਸਤਿਗੁਰ ਪ੍ਰਸਾਦਿ ॥
ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ॥ ਮੁਕਤਿ ਪਦਾਰਥੁ ਹਰਿ ਰਸ ਚਾਖੇ॥ ਆਵਣ ਜਾਣ ਰਹੇ ਗੁਰਿ ਰਾਖੇ॥੨॥ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥
(ਅੰਗ: ੬੮੫)

About darbarsahibkeertan

Check Also

EVENING HUKAMNAMA SRI DARBAR SAHIB – NOV 12, 2016

ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ 12.11.2016, ਸ਼ਨੀਵਾਰ, …

Leave a Reply

Your email address will not be published. Required fields are marked *