Home / Daily Kirtan / Hukamnama Sri Harmandir Sahib, Sri Amritsar Sahib | Dec 6th, 2018

Hukamnama Sri Harmandir Sahib, Sri Amritsar Sahib | Dec 6th, 2018

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 06.12.2018, ਵੀਰਵਾਰ, ੨੧ ਮੱਘਰ (ਸੰਮਤ ੫੫੦ ਨਾਨਕਸ਼ਾਹੀ)

ਸੂਹੀ ਮਹਲਾ ੩ ॥
ਕਾਇਆ ਕਾਮਣਿ ਅਤਿ ਸੁਆਲਿ੍ਉ ਪਿਰੁ ਵਸੈ ਜਿਸੁ ਨਾਲੇ ॥ ਪਿਰ ਸਚੇ ਤੇ ਸਦਾ ਸੁਹਾਗਣਿ ਗੁਰ ਕਾ ਸਬਦੁ ਸਮਾ੍ਲੇ ॥ ਹਰਿ ਕੀ ਭਗਤਿ ਸਦਾ ਰੰਗਿ ਰਾਤਾ ਹਉਮੈ ਵਿਚਹੁ ਜਾਲੇ ॥੧॥ ਵਾਹੁ ਵਾਹੁ ਪੂਰੇ ਗੁਰ ਕੀ ਬਾਣੀ ॥ ਪੂਰੇ ਗੁਰ ਤੇ ਉਪਜੀ ਸਾਚਿ ਸਮਾਣੀ ॥੧॥ ਰਹਾਉ ॥ ਕਾਇਆ ਅੰਦਰਿ ਸਭੁ ਕਿਛੁ ਵਸੈ ਖੰਡ ਮੰਡਲ ਪਾਤਾਲਾ ॥ ਕਾਇਆ ਅੰਦਰਿ ਜਗਜੀਵਨ ਦਾਤਾ ਵਸੈ ਸਭਨਾ ਕਰੇ ਪ੍ਰਤਿਪਾਲਾ ॥ ਕਾਇਆ ਕਾਮਣਿ ਸਦਾ ਸੁਹੇਲੀ ਗੁਰਮੁਖਿ ਨਾਮੁ ਸਮਾ੍ਲਾ ॥੨॥ ਕਾਇਆ ਅੰਦਰਿ ਆਪੇ ਵਸੈ ਅਲਖੁ ਨ ਲਖਿਆ ਜਾਈ ॥ ਮਨਮੁਖੁ ਮੁਗਧੁ ਬੂਝੈ ਨਾਹੀ ਬਾਹਰਿ ਭਾਲਣਿ ਜਾਈ ॥ ਸਤਿਗੁਰੁ ਸੇਵੇ ਸਦਾ ਸੁਖੁ ਪਾਏ ਸਤਿਗੁਰਿ ਅਲਖੁ ਦਿਤਾ ਲਖਾਈ ॥੩॥ ਕਾਇਆ ਅੰਦਰਿ ਰਤਨ ਪਦਾਰਥ ਭਗਤਿ ਭਰੇ ਭੰਡਾਰਾ ॥ ਇਸੁ ਕਾਇਆ ਅੰਦਰਿ ਨਉਖੰਡ ਪ੍ਰਿਥਮੀ ਹਾਟ ਪਟਣ ਬਾਜਾਰਾ ॥ ਇਸੁ ਕਾਇਆ ਅੰਦਰਿ ਨਾਮੁ ਨਉ ਨਿਧਿ ਪਾਈਐ ਗੁਰ ਕੈ ਸਬਦਿ ਵੀਚਾਰਾ ॥੪॥ ਕਾਇਆ ਅੰਦਰਿ ਤੋਲਿ ਤੁਲਾਵੈ ਆਪੇ ਤੋਲਣਹਾਰਾ ॥ ਇਹੁ ਮਨੁ ਰਤਨੁ ਜਵਾਹਰ ਮਾਣਕੁ ਤਿਸ ਕਾ ਮੋਲੁ ਅਫਾਰਾ ॥ ਮੋਲਿ ਕਿਤ ਹੀ ਨਾਮੁ ਪਾਈਐ ਨਾਹੀ ਨਾਮੁ ਪਾਈਐ ਗੁਰ ਬੀਚਾਰਾ ॥੫॥ ਗੁਰਮੁਖਿ ਹੋਵੈ ਸੁ ਕਾਇਆ ਖੋਜੈ ਹੋਰ ਸਭ ਭਰਮਿ ਭੁਲਾਈ ॥ ਜਿਸ ਨੋ ਦੇਇ ਸੋਈ ਜਨੁ ਪਾਵੈ ਹੋਰ ਕਿਆ ਕੋ ਕਰੇ ਚਤੁਰਾਈ ॥ ਕਾਇਆ ਅੰਦਰਿ ਭਉ ਭਾਉ ਵਸੈ ਗੁਰ ਪਰਸਾਦੀ ਪਾਈ ॥੬॥ ਕਾਇਆ ਅੰਦਰਿ ਬ੍ਰਹਮਾ ਬਿਸਨੁ ਮਹੇਸਾ ਸਭ ਓਪਤਿ ਜਿਤੁ ਸੰਸਾਰਾ ॥ ਸਚੈ ਆਪਣਾ ਖੇਲੁ ਰਚਾਇਆ ਆਵਾ ਗਉਣੁ ਪਾਸਾਰਾ ॥ ਪੂਰੈ ਸਤਿਗੁਰਿ ਆਪਿ ਦਿਖਾਇਆ ਸਚਿ ਨਾਮਿ ਨਿਸਤਾਰਾ ॥੭॥ ਸਾ ਕਾਇਆ ਜੋ ਸਤਿਗੁਰੁ ਸੇਵੈ ਸਚੈ ਆਪਿ ਸਵਾਰੀ ॥ ਵਿਣੁ ਨਾਵੈ ਦਰਿ ਢੋਈ ਨਾਹੀ ਤਾ ਜਮੁ ਕਰੇ ਖੁਆਰੀ ॥ ਨਾਨਕ ਸਚੁ ਵਡਿਆਈ ਪਾਏ ਜਿਸ ਨੋ ਹਰਿ ਕਿਰਪਾ ਧਾਰੀ ॥੮॥੨॥
(ਅੰਗ : ੭੫੪)

About darbarsahibkeertan

Check Also

Hukamnama Sri Harmandir Sahib, Sri Amritsar Sahib | Dec 10th, 2018

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 10.12.2018, ਸੋਮਵਾਰ, ੨੫ …

Leave a Reply

Your email address will not be published. Required fields are marked *