Home / Daily Kirtan / Hukamnama Sri Harmandir Sahib, Sri Amritsar Sahib | Nov 27th, 2018

Hukamnama Sri Harmandir Sahib, Sri Amritsar Sahib | Nov 27th, 2018

ਅੱਜ ਦਾ ਮੁੱਖਵਾਕ 27.11.2018, ਮੰਗਲਵਾਰ, ੧੨ ਮੱਘਰ (ਸੰਮਤ ੫੫੦ ਨਾਨਕਸ਼ਾਹੀ)

ਸਲੋਕੁ ਮ: ੩ ॥
ਵਾਹੁ ਵਾਹੁ ਸੇ ਜਨ ਸਦਾ ਕਰਹਿ ਜਿਨ੍ ਕਉ ਆਪੇ ਦੇਇ ਬੁਝਾਇ ॥ ਵਾਹੁ ਵਾਹੁ ਕਰਤਿਆ ਮਨੁ ਨਿਰਮਲੁ ਹੋਵੈ ਹਉਮੈ ਵਿਚਹੁ ਜਾਇ ॥ ਵਾਹੁ ਵਾਹੁ ਗੁਰਸਿਖੁ ਜੋ ਨਿਤ ਕਰੇ ਸੋ ਮਨ ਚਿੰਦਿਆ ਫਲੁ ਪਾਇ ॥ ਵਾਹੁ ਵਾਹੁ ਕਰਹਿ ਸੇ ਜਨ ਸੋਹਣੇ ਹਰਿ ਤਿਨ੍ ਕੈ ਸੰਗਿ ਮਿਲਾਇ ॥ ਵਾਹੁ ਵਾਹੁ ਹਿਰਦੈ ਉਚਰਾ ਮੁਖਹੁ ਭੀ ਵਾਹੁ ਵਾਹੁ ਕਰੇਉ ॥ ਨਾਨਕ ਵਾਹੁ ਵਾਹੁ ਜੋ ਕਰਹਿ ਹਉ ਤਨੁ ਮਨੁ ਤਿਨ੍ ਕਉ ਦੇਉ ॥੧॥ ਮ: ੩ ॥ ਵਾਹੁ ਵਾਹੁ ਸਾਹਿਬੁ ਸਚੁ ਹੈ ਅੰਮ੍ਰਿਤੁ ਜਾ ਕਾ ਨਾਉ ॥ ਜਿਨਿ ਸੇਵਿਆ ਤਿਨਿ ਫਲੁ ਪਾਇਆ ਹਉ ਤਿਨ ਬਲਿਹਾਰੈ ਜਾਉ ॥ ਵਾਹੁ ਵਾਹੁ ਗੁਣੀ ਨਿਧਾਨੁ ਹੈ ਜਿਸ ਨੋ ਦੇਇ ਸੁ ਖਾਇ ॥ ਵਾਹੁ ਵਾਹੁ ਜਲਿ ਥਲਿ ਭਰਪੂਰੁ ਹੈ ਗੁਰਮੁਖਿ ਪਾਇਆ ਜਾਇ ॥ ਵਾਹੁ ਵਾਹੁ ਗੁਰਸਿਖ ਨਿਤ ਸਭ ਕਰਹੁ ਗੁਰ ਪੂਰੇ ਵਾਹੁ ਵਾਹੁ ਭਾਵੈ ॥ ਨਾਨਕ ਵਾਹੁ ਵਾਹੁ ਜੋ ਮਨਿ ਚਿਤਿ ਕਰੇ ਤਿਸੁ ਜਮਕੰਕਰੁ ਨੇੜਿ ਨ ਆਵੈ ॥੨॥ ਪਉੜੀ ॥ ਹਰਿ ਜੀਉ ਸਚਾ ਸਚੁ ਹੈ ਸਚੀ ਗੁਰਬਾਣੀ ॥ ਸਤਿਗੁਰ ਤੇ ਸਚੁ ਪਛਾਣੀਐ ਸਚਿ ਸਹਜਿ ਸਮਾਣੀ ॥ ਅਨਦਿਨੁ ਜਾਗਹਿ ਨਾ ਸਵਹਿ ਜਾਗਤ ਰੈਣਿ ਵਿਹਾਣੀ ॥ ਗੁਰਮਤੀ ਹਰਿ ਰਸੁ ਚਾਖਿਆ ਸੇ ਪੁੰਨ ਪਰਾਣੀ ॥ ਬਿਨੁ ਗੁਰ ਕਿਨੈ ਨ ਪਾਇਓ ਪਚਿ ਮੁਏ ਅਜਾਣੀ ॥੧੭॥
(ਅੰਗ: ੫੧੫)

About darbarsahibkeertan

Check Also

Hukamnama Sri Harmandir Sahib, Sri Amritsar Sahib | Dec 10th, 2018

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 10.12.2018, ਸੋਮਵਾਰ, ੨੫ …

Leave a Reply

Your email address will not be published. Required fields are marked *